Season's Savings | ₹5/mo for 3 months

₹199/month after first 3 months. Renews automatically. Terms apply.
ਬਿਲਾਵਲ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ cover art

ਬਿਲਾਵਲ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥

ਬਿਲਾਵਲ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥

Listen for free

View show details
About this listen
ਬਿਲਾਵਲ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥ਮਃ ੩ ॥ ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥ ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥ ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥ ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥ਪਉੜੀ ॥ ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥ ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥ ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥ ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥ ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥ਅਰਥ: ਹੇ ਭਾਈ! ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ।ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ। ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ) , ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ।ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ (ਉਸ ਦੇ ਅੰਦਰ, ਮਾਨੋ) ਦੀਵਾ ਰੌਸ਼ਨੀ ਕਰ ਦੇਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਮਿਟ ਜਾਂਦਾ ਹੈ। ਹੇ ਹਰੀ! ਤੇਰਾ) ਦਾਸ ਨਾਨਕ (ਅਜੇਹੇ ਗੁਰਮੁਖਿ ਮਨੁੱਖ ਨੂੰ) ਵੇਖ ਕੇ ਆਤਮਕ ਜੀਵਨ ਹਾਸਲ ਕਰਦਾ ਹੈ (ਤੇ, ਚਾਹੁੰਦਾ ਹੈ ਕਿ) ਭਾਵੇਂ ਇਕ ਪਲ-ਭਰ ਹੀ ਉਸ ਦਾ ਦਰਸ਼ਨ ਹੋਵੇ।੧।ਹੇ ਭਾਈ! ਪੂਰਨ ਆਤਮਕ ਆਨੰਦ ਤਦੋਂ ਹੀ ਮਾਣਿਆ ਜਾ ਸਕਦਾ ਹੈ, ਜਦੋਂ ਪਰਮਾਤਮਾ ਦਾ ਨਾਮ (ਮਨੁੱਖ ਦੇ) ਮੂੰਹ ਵਿਚ ਟਿਕਦਾ ਹੈ। ਹੇ ਭਾਈ! ਰਾਗ ਤੇ ਨਾਦ (ਭੀ) ਗੁਰੂ ਦੇ ਸ਼ਬਦ ਦੀ ਰਾਹੀਂ ਤਦੋਂ ਹੀ ਸੋਹਣੇ ਲੱਗਦੇ ਹਨ ਜਦੋਂ (ਸ਼ਬਦ ਦੀ ਬਰਕਤ ਨਾਲ ਮਨੁੱਖ ਦੀ) ਸੁਰਤਿ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਹੇ ਭਾਈ! ਸੰਸਾਰਕ) ਰਾਗ ਰੰਗ (ਦਾ ਰਸ) ਛੱਡ ਕੇ ਪਰਮਾਤਮਾ ਦੀ ਭਗਤੀ ਕਰਨੀ ਚਾਹੀਦੀ ਹੈ, ਤਦੋਂ ਹੀ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ। ਹੇ ਨਾਨਕ! ਆਖ-) ਜੇ ਗੁਰੂ ਦੇ ਸਨਮੁਖ ਹੋ ਕੇ ਪਰਮਾਤਮਾ ਦੀ ਯਾਦ ਮਨ ਵਿਚ ਟਿਕਾਈਏ, ਤਾਂ ਮਨ ...
adbl_web_anon_alc_button_suppression_t1
No reviews yet