Season's Savings | ₹5/mo for 3 months

₹199/month after first 3 months. Renews automatically. Terms apply.
Audio Gurbani (Blessed Day) cover art

Audio Gurbani (Blessed Day)

Audio Gurbani (Blessed Day)

Written by: Gurjit Singh JHAMPUR
Listen for free

About this listen
Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. Contact : USA Phone Number 5106578205Gurjit Singh JHAMPUR Daily Spirituality
Episodes
  • ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥
    Nov 26 2026
    ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ...
    Show More Show Less
    12 mins
  • ਗੂਜਰੀ ਮਹਲਾ ੧ ॥ ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥
    Nov 25 2026

    ਗੂਜਰੀ ਮਹਲਾ ੧ ॥

    ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥ ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥ ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥੧॥ ਰਹਾਉ ॥ ਹਰਿ ਗੁਣ ਰਸਨ ਰਵਹਿ ਪ੍ਰਭ ਸੰਗੇ ਜੋ ਤਿਸੁ ਭਾਵੈ ਸਹਜਿ ਹਰੀ ॥ ਬਿਨੁ ਹਰਿ ਨਾਮ ਬ੍ਰਿਥਾ ਜਗਿ ਜੀਵਨੁ ਹਰਿ ਬਿਨੁ ਨਿਹਫਲ ਮੇਕ ਘਰੀ ॥੨॥ ਐ ਜੀ ਖੋਟੇ ਠਉਰ ਨਾਹੀ ਘਰਿ ਬਾਹਰਿ ਨਿੰਦਕ ਗਤਿ ਨਹੀ ਕਾਈ ॥ ਰੋਸੁ ਕਰੈ ਪ੍ਰਭੁ ਬਖਸ ਨ ਮੇਟੈ ਨਿਤ ਨਿਤ ਚੜੈ ਸਵਾਈ ॥੩॥ ਐ ਜੀ ਗੁਰ ਕੀ ਦਾਤਿ ਨ ਮੇਟੈ ਕੋਈ ਮੇਰੈ ਠਾਕੁਰਿ ਆਪਿ ਦਿਵਾਈ ॥ ਨਿੰਦਕ ਨਰ ਕਾਲੇ ਮੁਖ ਨਿੰਦਾ ਜਿਨੑ ਗੁਰ ਕੀ ਦਾਤਿ ਨ ਭਾਈ ॥੪॥ ਐ ਜੀ ਸਰਣਿ ਪਰੇ ਪ੍ਰਭੁ ਬਖਸਿ ਮਿਲਾਵੈ ਬਿਲਮ ਨ ਅਧੂਆ ਰਾਈ ॥ ਆਨਦ ਮੂਲੁ ਨਾਥੁ ਸਿਰਿ ਨਾਥਾ ਸਤਿਗੁਰੁ ਮੇਲਿ ਮਿਲਾਈ ॥੫॥ ਐ ਜੀ ਸਦਾ ਦਇਆਲੁ ਦਇਆ ਕਰਿ ਰਵਿਆ ਗੁਰਮਤਿ ਭ੍ਰਮਨਿ ਚੁਕਾਈ ॥ ਪਾਰਸੁ ਭੇਟਿ ਕੰਚਨੁ ਧਾਤੁ ਹੋਈ ਸਤਸੰਗਤਿ ਕੀ ਵਡਿਆਈ ॥੬॥ ਹਰਿ ਜਲੁ ਨਿਰਮਲੁ ਮਨੁ ਇਸਨਾਨੀ ਮਜਨੁ ਸਤਿਗੁਰੁ ਭਾਈ ॥ ਪੁਨਰਪਿ ਜਨਮੁ ਨਾਹੀ ਜਨ ਸੰਗਤਿ ਜੋਤੀ ਜੋਤਿ ਮਿਲਾਈ ॥੭॥ ਤੂੰ ਵਡ ਪੁਰਖੁ ਅਗੰਮ ਤਰੋਵਰੁ ਹਮ ਪੰਖੀ ਤੁਝ ਮਾਹੀ ॥ ਨਾਨਕ ਨਾਮੁ ਨਿਰੰਜਨ ਦੀਜੈ ਜੁਗਿ ਜੁਗਿ ਸਬਦਿ ਸਲਾਹੀ ॥੮॥੪॥




    English Translation

    GUJRI, FIRST MEHL:


    O Dear One, I am not high or low or in the middle. I am the Lord’s slave, and I seek the Lord’s Sanctuary. Imbued with the Naam, the Name of the Lord, I am detached from the world; I have forgotten sorrow, separation and disease. || 1 || O Siblings of Destiny, by Guru’s Grace, I perform devotional worship to my Lord and Master. One whose heart is filled with the Hymns of the True Guru, obtains the Pure Lord. He is not under the power of the Messenger of Death, nor does he owe Death anything. || 1 || Pause || He chants the Glorious Praises of the Lord with his tongue, and abides with God; he does whatever pleases the Lord. Without the Lord’s Name, life passes in vain in the world, and every moment is useless. || 2 || The false have no place of rest, either inside or outside; the slanderer does not find salvation. Even if one is resentful, God does not withhold His blessings; day by day, they increase. || 3 || No one can take away the Guru’s gifts; my Lordand Master Himself has given them. The black-faced slanderers, with slander in their mouths, do not appreciate the Guru’s gifts. || 4 || God forgives and blends with Himself those who take to His Sanctuary; He does not delay for an instant. He is the source of bliss, the Greatest Lord; through the True Guru, we are united in His Union. || 5 || Through His Kindness, the Kind Lord pervades us; through Guru’s Teachings, our wanderings cease. Touching the philosopher’s stone, metal is transformed into gold. Such is the glorious greatness of the Society of the Saints. || 6 || The Lord is the immaculate water; the mind is the bather, and the True Guru is the bath attendant, O Siblings of Destiny. That humble being who joins the Sat Sangat shall not be consigned to reincarnation again; his light merges into the Light. || 7 || You are the Great Primal Lord, the infinite tree of life; I am a bird perched on Your branches. Grant to Nanak the Immaculate Naam; throughout the ages, he sings the Praises of the Shabad. || 8 || 4 ||

    Show More Show Less
    14 mins
  • ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥
    Nov 24 2026
    ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ...
    Show More Show Less
    14 mins
adbl_web_anon_alc_button_suppression_t1
All stars
Most relevant
thanks proviing the podcast on your esteemed platform Audible. Hope that will provide peace of mind and strength to the spirits

Very sweet voice recitation of Gurbani I love it

Something went wrong. Please try again in a few minutes.