• ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥
    Nov 26 2026
    ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ...
    Show More Show Less
    12 mins
  • ਗੂਜਰੀ ਮਹਲਾ ੧ ॥ ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥
    Nov 25 2026

    ਗੂਜਰੀ ਮਹਲਾ ੧ ॥

    ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥ ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥ ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥੧॥ ਰਹਾਉ ॥ ਹਰਿ ਗੁਣ ਰਸਨ ਰਵਹਿ ਪ੍ਰਭ ਸੰਗੇ ਜੋ ਤਿਸੁ ਭਾਵੈ ਸਹਜਿ ਹਰੀ ॥ ਬਿਨੁ ਹਰਿ ਨਾਮ ਬ੍ਰਿਥਾ ਜਗਿ ਜੀਵਨੁ ਹਰਿ ਬਿਨੁ ਨਿਹਫਲ ਮੇਕ ਘਰੀ ॥੨॥ ਐ ਜੀ ਖੋਟੇ ਠਉਰ ਨਾਹੀ ਘਰਿ ਬਾਹਰਿ ਨਿੰਦਕ ਗਤਿ ਨਹੀ ਕਾਈ ॥ ਰੋਸੁ ਕਰੈ ਪ੍ਰਭੁ ਬਖਸ ਨ ਮੇਟੈ ਨਿਤ ਨਿਤ ਚੜੈ ਸਵਾਈ ॥੩॥ ਐ ਜੀ ਗੁਰ ਕੀ ਦਾਤਿ ਨ ਮੇਟੈ ਕੋਈ ਮੇਰੈ ਠਾਕੁਰਿ ਆਪਿ ਦਿਵਾਈ ॥ ਨਿੰਦਕ ਨਰ ਕਾਲੇ ਮੁਖ ਨਿੰਦਾ ਜਿਨੑ ਗੁਰ ਕੀ ਦਾਤਿ ਨ ਭਾਈ ॥੪॥ ਐ ਜੀ ਸਰਣਿ ਪਰੇ ਪ੍ਰਭੁ ਬਖਸਿ ਮਿਲਾਵੈ ਬਿਲਮ ਨ ਅਧੂਆ ਰਾਈ ॥ ਆਨਦ ਮੂਲੁ ਨਾਥੁ ਸਿਰਿ ਨਾਥਾ ਸਤਿਗੁਰੁ ਮੇਲਿ ਮਿਲਾਈ ॥੫॥ ਐ ਜੀ ਸਦਾ ਦਇਆਲੁ ਦਇਆ ਕਰਿ ਰਵਿਆ ਗੁਰਮਤਿ ਭ੍ਰਮਨਿ ਚੁਕਾਈ ॥ ਪਾਰਸੁ ਭੇਟਿ ਕੰਚਨੁ ਧਾਤੁ ਹੋਈ ਸਤਸੰਗਤਿ ਕੀ ਵਡਿਆਈ ॥੬॥ ਹਰਿ ਜਲੁ ਨਿਰਮਲੁ ਮਨੁ ਇਸਨਾਨੀ ਮਜਨੁ ਸਤਿਗੁਰੁ ਭਾਈ ॥ ਪੁਨਰਪਿ ਜਨਮੁ ਨਾਹੀ ਜਨ ਸੰਗਤਿ ਜੋਤੀ ਜੋਤਿ ਮਿਲਾਈ ॥੭॥ ਤੂੰ ਵਡ ਪੁਰਖੁ ਅਗੰਮ ਤਰੋਵਰੁ ਹਮ ਪੰਖੀ ਤੁਝ ਮਾਹੀ ॥ ਨਾਨਕ ਨਾਮੁ ਨਿਰੰਜਨ ਦੀਜੈ ਜੁਗਿ ਜੁਗਿ ਸਬਦਿ ਸਲਾਹੀ ॥੮॥੪॥




    English Translation

    GUJRI, FIRST MEHL:


    O Dear One, I am not high or low or in the middle. I am the Lord’s slave, and I seek the Lord’s Sanctuary. Imbued with the Naam, the Name of the Lord, I am detached from the world; I have forgotten sorrow, separation and disease. || 1 || O Siblings of Destiny, by Guru’s Grace, I perform devotional worship to my Lord and Master. One whose heart is filled with the Hymns of the True Guru, obtains the Pure Lord. He is not under the power of the Messenger of Death, nor does he owe Death anything. || 1 || Pause || He chants the Glorious Praises of the Lord with his tongue, and abides with God; he does whatever pleases the Lord. Without the Lord’s Name, life passes in vain in the world, and every moment is useless. || 2 || The false have no place of rest, either inside or outside; the slanderer does not find salvation. Even if one is resentful, God does not withhold His blessings; day by day, they increase. || 3 || No one can take away the Guru’s gifts; my Lordand Master Himself has given them. The black-faced slanderers, with slander in their mouths, do not appreciate the Guru’s gifts. || 4 || God forgives and blends with Himself those who take to His Sanctuary; He does not delay for an instant. He is the source of bliss, the Greatest Lord; through the True Guru, we are united in His Union. || 5 || Through His Kindness, the Kind Lord pervades us; through Guru’s Teachings, our wanderings cease. Touching the philosopher’s stone, metal is transformed into gold. Such is the glorious greatness of the Society of the Saints. || 6 || The Lord is the immaculate water; the mind is the bather, and the True Guru is the bath attendant, O Siblings of Destiny. That humble being who joins the Sat Sangat shall not be consigned to reincarnation again; his light merges into the Light. || 7 || You are the Great Primal Lord, the infinite tree of life; I am a bird perched on Your branches. Grant to Nanak the Immaculate Naam; throughout the ages, he sings the Praises of the Shabad. || 8 || 4 ||

    Show More Show Less
    14 mins
  • ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥
    Nov 24 2026
    ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ...
    Show More Show Less
    14 mins
  • ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥
    Nov 23 2026
    ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾਹੈ।ਰਹਾਉ।ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧।ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾਮੂਲ) , ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ(ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨।ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩।ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦।SORAT’H, FIFTH MEHL:I have searched and searched and searched, and found that the Lord’s Name is the most sublime reality. Contemplating it for even an instant, sins are erased; the Gurmukh is carried across and saved. || 1 || Drink in the sublime essence of the Lord’s Name, O man of spiritual wisdom. Listening to the Ambrosial Words of the Holy Saints, the mind finds absolute fulfillment and satisfaction. || Pause || Liberation, pleasures, and the true way of life are obtained from the Lord, the Giver of all peace. The Perfect Lord, the Architect of Destiny, blesses His slave with the gift of devotional worship. || 2 || Hear with your ears, and sing with your tongue, and meditate within your heart on Him. The Lord and Master is all-powerful, the Cause of causes; without Him, there is nothing at all. || 3 || By great good fortune, I have obtained the jewel of human life; have mercy on me, O Merciful...
    Show More Show Less
    6 mins
  • ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥
    Nov 22 2026
    ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥ ਅਰਥ: ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ।ਰਹਾਉ।ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹ ੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।੧।ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।੨।ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।੩।ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਹੇ ਨਾਨਕ! ਆਖ-) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ...
    Show More Show Less
    9 mins
  • ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥
    Nov 21 2026

    ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩। SHALOK: He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||

    Show More Show Less
    6 mins
  • ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥
    Nov 20 2026
    ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।JAITSREE, FOURTH MEHL, FIRST HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional ...
    Show More Show Less
    4 mins
  • ਬਿਲਾਵਲ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥
    Nov 19 2026
    ਬਿਲਾਵਲ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥ਮਃ ੩ ॥ ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥ ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥ ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥ ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥ਪਉੜੀ ॥ ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥ ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥ ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥ ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥ ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥ਅਰਥ: ਹੇ ਭਾਈ! ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ।ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ। ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ) , ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ।ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ (ਉਸ ਦੇ ਅੰਦਰ, ਮਾਨੋ) ਦੀਵਾ ਰੌਸ਼ਨੀ ਕਰ ਦੇਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਮਿਟ ਜਾਂਦਾ ਹੈ। ਹੇ ਹਰੀ! ਤੇਰਾ) ਦਾਸ ਨਾਨਕ (ਅਜੇਹੇ ਗੁਰਮੁਖਿ ਮਨੁੱਖ ਨੂੰ) ਵੇਖ ਕੇ ਆਤਮਕ ਜੀਵਨ ਹਾਸਲ ਕਰਦਾ ਹੈ (ਤੇ, ਚਾਹੁੰਦਾ ਹੈ ਕਿ) ਭਾਵੇਂ ਇਕ ਪਲ-ਭਰ ਹੀ ਉਸ ਦਾ ਦਰਸ਼ਨ ਹੋਵੇ।੧।ਹੇ ਭਾਈ! ਪੂਰਨ ਆਤਮਕ ਆਨੰਦ ਤਦੋਂ ਹੀ ਮਾਣਿਆ ਜਾ ਸਕਦਾ ਹੈ, ਜਦੋਂ ਪਰਮਾਤਮਾ ਦਾ ਨਾਮ (ਮਨੁੱਖ ਦੇ) ਮੂੰਹ ਵਿਚ ਟਿਕਦਾ ਹੈ। ਹੇ ਭਾਈ! ਰਾਗ ਤੇ ਨਾਦ (ਭੀ) ਗੁਰੂ ਦੇ ਸ਼ਬਦ ਦੀ ਰਾਹੀਂ ਤਦੋਂ ਹੀ ਸੋਹਣੇ ਲੱਗਦੇ ਹਨ ਜਦੋਂ (ਸ਼ਬਦ ਦੀ ਬਰਕਤ ਨਾਲ ਮਨੁੱਖ ਦੀ) ਸੁਰਤਿ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਹੇ ਭਾਈ! ਸੰਸਾਰਕ) ਰਾਗ ਰੰਗ (ਦਾ ਰਸ) ਛੱਡ ਕੇ ਪਰਮਾਤਮਾ ਦੀ ਭਗਤੀ ਕਰਨੀ ਚਾਹੀਦੀ ਹੈ, ਤਦੋਂ ਹੀ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ। ਹੇ ਨਾਨਕ! ਆਖ-) ਜੇ ਗੁਰੂ ਦੇ ਸਨਮੁਖ ਹੋ ਕੇ ਪਰਮਾਤਮਾ ਦੀ ਯਾਦ ਮਨ ਵਿਚ ਟਿਕਾਈਏ, ਤਾਂ ਮਨ ...
    Show More Show Less
    8 mins